ਮੈਂ ਆਪਣੇ ਆਪ ਨੂੰ ਬਹੁਤ ਹੀ ਖੁਸ਼ਕਿਸਮਤ ਤੇ ਵਡਭਾਗਾ ਸਮਝਦਾ ਹਾਂ ਜਿਸ ਨੂੰ ਬਾਬੇ ਨਾਨਕ ਦੀ ਚਰਨ ਛੋਹ ਪ੍ਰਾਪਤ ਇਸ ਪਾਵਨ ਧਰਤੀ ਤੇ ਵਾਹਿਗੁਰੂ ਦੀ ਕਿਰਪਾ ਸਦਕਾ ਲੋਕਾਂ ਦੀ ਸਿਹਤ ਦਾ ਮੌਕਾ ਪ੍ਰਾਪਤ ਹੋਇਆ ਹੈ। ਇਹ ਸ਼ਬਦ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਨਵੇਂ ਨਿਯੁਕਤ ਹੋਏ ਐਸਐਮਓ ਡਾ. ਰਵਿੰਦਰਪਾਲ ਸ਼ੁੱਭ ਨੇ ਅੱਜ ਆਪਣਾ ਅਹੁਦਾ ਸੰਭਾਲਣ ਮੌਕੇ ਕਹੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਬਤੌਰ ਮੈਡੀਕਲ ਅਫਸਰ ਸਪੈਸ਼ਲਿਸਟ ਦੇ ਤੌਰ ਤੇ ਵੀ ਕਰੀਬ 25 ਸਾਲ ਇਸ ਨਗਰੀ ਦੀ ਸੇਵਾ ਕਰ ਚੁੱਕਾ ਹਾਂ ਅਤੇ ਹੁਣ ਮੈਨੂੰ ਐਸਐਮਓ ਤਰੱਕੀ ਮਿਲਣ ਤੋਂ ਬਾਅਦ ਦੁਬਾਰਾ ਇਸ ਨਗਰੀ ਦੇ ਲੋਕਾਂ ਦੀ ਸੇਵਾ ਕਰਨ ਦਾ ਅਵਸਰ ਮਿਲਿਆ ਹੈ ।

B11 NEWS
By -