ਸੁਲਤਾਨਪੁਰ ਲੋਧੀ,10ਅੱਗਸਤ (B11News) ਕਾਂਗਰਸ ਅਤੇ ਅਕਾਲੀ ਦਲ ਵਿੱਚੋਂ ਸ਼ਾਮਲ ਹੋਏ ਆਗੂਆਂ ਨੂੰ ਵਿਧਾਨ ਸਭਾ ਚੋਣਾਂ 2022 ਚ ਆਮ ਆਦਮੀ ਪਾਰਟੀ ਵਲੋਂ ਪਾਰਟੀ ਟਿਕਟ ਨਾ ਦਿੱਤੀ ਜਾਵੇ। ਇਹ ਸ਼ਬਦ ਦਾ ਪ੍ਰਗਟਾਵਾ ਅੰਗਰੇਜ਼ ਸਿੰਘ ਮਹਿਮਦਵਾਲ ਸਕੱਤਰ ਯੁੱਥ ਵਿੰਗ ਪੰਜਾਬ ਆਮ ਆਦਮੀ ਪਾਰਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ। ਉਹਨਾਂ ਦੱਸਿਆ ਕਿ ਪਾਰਟੀ ਵੱਲੋਂ ਕੁੱਝ ਦਿਨ ਪਹਿਲਾਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਣ ਵਾਲੇ ਵਿਅਕਤੀ ਨੂੰ ਹੱਲਕਾ ਇੰਚਾਰਜ ਨਿਯੁਕਤ ਕਰਨ ਤੇ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਵਰਕਰਾਂ ਚ ਭਾਰੀ ਨਿਰਾਸ਼ ਪਾਈ ਜਾ ਰਹੀ ਹੈ। ਉਹਨਾਂ ਕਿਹਾ ਮੈਂ ਅੱਜ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਸ਼ੀਰਵਾਦ ਲੈਕੇ 2022ਵਿਧਾਨ ਸੱਭਾ ਦੇ ਚੋਣ ਪ੍ਰਚਾਰ ਸ਼ੂਰੁ ਕਰ ਦਿੱਤਾ ਹੈ ਉਨ੍ਹਾਂ ਕਿਹਾ ਕਿ ਅ਼ਗਰ 2022ਵਿਧਾਨਸਭਾ ਚੋਣਾਂ ਵਿੱਚ ਪਾਰਟੀ ਟਿਕਟ ਨਹੀਂ ਦੇੰਦੀ।ਤਾਂ ਉਹ ਆਜ਼ਾਦ ਉਮੀਦਵਾਰ ਵੱਜੋਂ ਵੀ ਚੋਣਾਂ ਲੜ ਸਕਦੇ ਹਨ। ਜਿਸ ਦਾ ਆਗਾਜ਼ ਅੱਜ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਕਰ ਦਿੱਤਾ ਹੈ ਉਨ੍ਹਾਂ ਨੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਤੰਜ ਕੱਸਦੇ ਹੋਏ ਕਿਹਾ ਕਿ ਉਹ 2022 ਚੋਣਾਂ ਜਿੱਤਣ ਤੋਂ ਬਾਅਦ 3 ਰੁਪਏ ਪ੍ਰਤੀ ਯੂਨਿਟ ਦੇਣ ਦਾ ਵਾਅਦਾ ਕਰ ਰਹੇ ਹਨ ।ਉਨ੍ਹਾਂ ਨੇ ਸਵਾਲ ਕੀਤਾ ਹੈ ਕਿ ਪੰਜਾਬ ਵਿੱਚ ਤੁਹਾਡੀ ਸਰਕਾਰ ਨਹੀਂ ਹੈ। ਅੰਗਰੇਜ਼ ਸਿੰਘ ਨੇ ਕਿਹਾ ਕਿ ਪੰਜਾਬ ਵਿਚ 93 ਵਿਧਾਇਕ ਦੇ ਮੰਤਰੀ ਹਨ ਜਿਨ੍ਹਾਂ ਨੇ ਟੈਕਸ ਵੀ ਸਰਕਾਰ ਨੇ ਭਰਿਆ ਹੈ ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦੀ ਮਿਹਨਤ ਕਮਾਈ ਦਾ ਟੈਕਸ ਇਹਨਾਂ ਵਿਧਾਇਕਾ ਉਪਰ ਖਰਚ ਕਰਕੇ ਪੰਜਾਬ ਸਰਕਾਰ ਨੇ ਬੇਸ਼ਰਮੀ ਦੀਆਂ ਹੱਦਾਂ ਪਾਰ ਕਿਤੀਆ । ਉਹਨਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਵਿਖੇ ਹਾਕਮ ਜਮਾਤ ਵੱਲੋਂ ਆਪਣੇ ਵਿਰੋਧੀਆਂ ਤੇ ਝੂਠੇ ਕੇਸ ਦਰਜ ਕਰਕੇ ਡਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕੋਈ ਵੀ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ।ਇਸ ਮੌਕੇ ਸਰਕਲ ਇੰਚਾਰਜ ਜਸਵੰਤ ਸਿੰਘ ਗੋਪੀਪੁਰ, ਸਰਕਲ ਇੰਚਾਰਜ ਅਵਤਾਰ ਸਿੰਘ, ਸਤਨਾਮ ਸਿੰਘ, ਕਮਲਪ੍ਰੀਤ ਸਿੰਘ , ਆਗਿਆਪਾਲ ਸਿੰਘ,ਲਖਵਿੰਦਰ ਸਿੰਘ ਜੰਮੂ, ਮਨਜੀਤ ਸਿੰਘ ,ਬਲਦੇਵ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਗੱਜਣ ਸਿੰਘ , ਤਰਨਵੀਰ ਸਿੰਘ, ਹਰਭਜਨ ਸਿੰਘ ,ਵਰਿੰਦਰਪਾਲ ਸਿੰਘ, ਅਰਸ਼ਦੀਪ ਸਿੰਘ, ਗੋਰਾ ਤਰਫਹਾਜੀ, ਚਰਨਜੀਤ ਸਿੰਘ ,ਮੰਗ ਮਿਰਜ਼ਾ ਪੁਰ, ਮੰਗਾਸਿੰਘ ਕੇ ਇਲਾਵਾ ਪਾਰਟੀ ਵਰਕਰ ਹਾਜ਼ਰ
By -
August 10, 2021