ਖੇਤੀ ਦੇ 3 ਕਾਲ਼ੇ ਕਾਨੂੰਨ ਪਾਸ ਹੋਣ ਦੇ ਇੱਕ ਸਾਲ ਪੂਰੇ ਹੋਣ 'ਤੇ ਵਿਰੋਧ ਵਜੋਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹੱਕ ’ਚ 17 ਸਤੰਬਰ, 2021 ਨੂੰ ਗੁ. ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਰੋਸ ਮਾਰਚ ਕਰੇਗਾ।

B11 NEWS
By -
ਖੇਤੀ ਦੇ 3 ਕਾਲ਼ੇ ਕਾਨੂੰਨ ਪਾਸ ਹੋਣ ਦੇ ਇੱਕ ਸਾਲ ਪੂਰੇ ਹੋਣ 'ਤੇ ਵਿਰੋਧ ਵਜੋਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹੱਕ ’ਚ 17 ਸਤੰਬਰ, 2021 ਨੂੰ ਗੁ. ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਰੋਸ ਮਾਰਚ ਕਰੇਗਾ। ਉਸ ਦੇ ਸੰਬੰਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ੍.ਪਰਮਬੰਸ ਸਿੰਘ ਰੋਮਾਣਾ ਜੀ ਵੱਲੋਂ ਯੂਥ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ 17 ਸਤੰਬਰ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਚਾਰ ਵਟਾਂਦਰਾਂ ਕੀਤਾ ਗਿਆ।