ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਸਮੇਤ ਕਈ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਮਿਲੀ ਧਮਕੀ

B11 NEWS
By -
  ਰੇਲਵੇ ਸਟੇਸ਼ਨ ਤੇ ਇਕ ਗੁੰਮਨਾਮ ਚਿੱਠੀ ਰਾਹੀਂ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਤੋਂ ਇਲਾਵਾ ਫਿਰੋਜ਼ਪੁਰ ਰੇਲ ਸੈਕਸ਼ਨ ਤੇ ਕਈ ਰੇਲਵੇ ਸਟੇਸ਼ਨਾਂ ਨੂੰ ਅਗਲੇ ਮਹੀਨੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਚਿੱਠੀ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਮੁੱਖ ਮੰਤਰੀ ਪੰਜਾਬ, ਰਾਜਪਾਲ ਪੰਜਾਬ ਅਤੇ ਰੇਲਵੇ ਦੇ ਜੀ ਐਮ ਤੋਂ ਇਲਾਵਾ ਹੋਰ ਵੀ ਕਈ ਵੀਆਈਪੀਜ਼ ਨੂੰ ਵੀ ਮੌਤ ਦੇ ਘਾਟ ਉਤਾਰਿਆ ਜਾਵੇਗਾ। ਚਿੱਠੀ ਮਿਲਣ ਤੋਂ ਬਾਅਦ ਰੇਲਵੇ ਪੁਲਸ ਫੋਰਸ ਤੋਂ ਇਲਾਵਾ ਸਥਾਨਕ ਪੁਲਿਸ ਅਧਿਕਾਰੀ ਵੀ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਪੜਤਾਲ ਕਰ ਰਹੇ ਹਨ। ਇੰਗਲਿਸ਼ ਦੀ ਕਾਪੀ ਤੇ ਲਿਖੇ ਇਸ ਧਮਕੀ ਦੇ ਵਿਚ ਲਿਖਣ ਵਾਲੇ ਨੇ ਖ਼ੁਦ ਨੂੰ ਜੈਸ਼ ਏ ਮੁਹੰਮਦ ਸੰਗਠਨ ਅਤਿਵਾਦੀ ਸੰਗਠਨ ਦਾ ਦੱਸਿਆ ਹੈ।
Tags: