ਸੁਲਤਾਨਪੁਰ ਲੋਧੀ 3 ਜੁਲਾਈ (ਊਮ ਪ੍ਰਕਾਸ਼,)
ਵਰਕਿੰਗ ਜਰਨਲਿਸਟ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੀ ਵਿਸ਼ੇਸ਼ ਮੀਟਿੰਗ ਨਵ ਨਿਯੁਕਤ ਪ੍ਰਧਾਨ ਲਖਵੀਰ ਸਿੰਘ ਲੱਖੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਵਿਖੇ ਹੋਈ ਜਿਸ ਵਿਚ ਵੱਡੀ ਗਿਣਤੀ ਵਿੱਚ ਪੱਤਰਕਾਰ ਸਾਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਚੇਚੇ ਤੌਰ ਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਸੇਵਾਦਾਰ ਭਾਈ ਸੁਰਜੀਤ ਸਿੰਘ ਸ਼ੰਟੀ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ ਜਿਨ੍ਹਾਂ ਦਾ ਪ੍ਰਧਾਨ ਲਖਵੀਰ ਸਿੰਘ ਲੱਖੀ ਅਤੇ ਸਮੁੱਚੇ ਪੱਤਰਕਾਰ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਭਾਈ ਸ਼ੰਟੀ ਨੇ ਕਿਹਾ ਕਿ ਰਾਜ ਸਭਾ ਮੈਂਬਰ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਹਮੇਸ਼ਾਂ ਹੀ ਪੱਤਰਕਾਰ ਭਾਈਚਾਰੇ ਨਾਲ ਸਹਿਯੋਗ ਕਰਦੇ ਰਹੇ ਹਨ ਅਤੇ ਇਸੇ ਤਰ੍ਹਾਂ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਵਿਚ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਮਹਿਮਾਨ ਸੁਰਜੀਤ ਸਿੰਘ ਸ਼ੰਟੀ ਦਾ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਲੋਈ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰੈੱਸ ਕਲੱਬ ਦੇ ਪ੍ਰਧਾਨ ਲਖਵੀਰ ਸਿੰਘ ਲੱਖੀ ਦੀ ਆਪਣੀ ਪਲੇਠੀ ਮੀਟਿੰਗ ਵਿਚ ਨਵੀਂ ਕਾਰਜਕਾਰਨੀ ਦਾ ਵਿਸਥਾਰ ਕੀਤਾ ਗਿਆ ਜਿਸ ਵਿਚ ਬਲਵਿੰਦਰ ਸਿੰਘ ਲਾਡੀ ਨੂੰ ਚੇਅਰਮੈਨ, ਚਰਨਜੀਤ ਸਿੰਘ ਢਿੱਲੋਂ ਕਾਰਜਕਾਰੀ ਪ੍ਰਧਾਨ, ਨਰੇਸ਼ ਹੈਪੀ ਨੂੰ ਜਨਰਲ ਸਕੱਤਰ, ਐਡਵੋਕੇਟ ਰਜਿੰਦਰ ਸਿੰਘ ਰਾਣਾ ਨੂੰ ਲੀਗਲ ਅਡਵਾਈਜ਼ਰ, ਸ਼ਰਨਜੀਤ ਸਿੰਘ ਨੂੰ ਮੁੱਖ ਸਲਾਹਕਾਰ, ਗੌਰਵ ਧੀਰ ਵਾਈਸ ਚੇਅਰਮੈਨ, ਅਰਸ਼ਦੀਪ ਸਿੰਘ ਕੈਸ਼ੀਅਰ, ਜਤਿੰਦਰ ਕੁਮਾਰ ਸੇਠੀ ਨੂੰ ਸੀਨੀਅਰ ਵਾਈਸ ਪ੍ਰਧਾਨ, ਲਵਪ੍ਰੀਤ ਸਿੰਘ ਮੋਮੀ ਨੂੰ ਸੈਕਟਰੀ ਲਗਾਇਆ ਗਿਆ। ਇਸ ਮੌਕੇ ਸੀਨੀਅਰ ਪੱਤਰਕਾਰ ਨਰਿੰਦਰ ਸਿੰਘ ਸੋਨੀਆ ਸਰਪ੍ਰਸਤ, ਮਾਸਟਰ ਦੇਸ ਰਾਜ ਸਰਪ੍ਰਸਤ, ਮਾਸਟਰ ਜਗੀਰ ਸਿੰਘ ਬਾਜਵਾ ਸਰਪ੍ਰਸਤ, ਤਿਲਕ ਰਾਜ ਜੋਸ਼ੀ ਸਰਪ੍ਰਸਤ ਨਿਯੁਕਤ ਕੀਤੇ ਗਏ। ਮੀਟਿੰਗ ਦੌਰਾਨ ਅਨੁਸ਼ਾਸਨ ਕਮੇਟੀ ਦਾ ਵੀ ਵਿਸਤਾਰ ਕੀਤਾ ਗਿਆ ਜਿਸ ਵਿੱਚ ਜਗਜੀਤ ਸਿੰਘ ਧੰਜੂ, ਸੰਤੋਖ ਸਿੰਘ ਪੰਨੂੰ, ਗੁਰਮਿੰਦਰ ਪਾਲ ਸਿੰਘ ਕੰਡਾ, ਕੁਲਬੀਰ ਸਿੰਘ ਮਿੰਟੂ, ਤਰਸੇਮ ਸਿੰਘ ਥਿੰਦ, ਰਾਕੇਸ਼ ਕੁਮਾਰ, ਅਰਵਿੰਦ ਪਾਠਕ ਨੂੰ ਸ਼ਾਮਲ ਕੀਤਾ ਗਿਆ। ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਲਾਡੀ ਅਤੇ ਕਾਰਜਕਾਰੀ ਪ੍ਰਧਾਨ ਚਰਨਜੀਤ ਸਿੰਘ ਢਿੱਲੋਂ ਵੱਲੋਂ ਸਮੂਹ ਪੱਤਰਕਾਰ ਭਾਈਚਾਰੇ ਦਾ ਮੀਟਿੰਗ ਵਿੱਚ ਪਹੁੰਚਣ ਤੇ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਪੱਤਰਕਾਰ ਭਾਈਚਾਰੇ ਦੀ ਮਜ਼ਬੂਤੀ ਲਈ ਹਮੇਸ਼ਾਂ ਯਤਨ ਕੀਤੇ ਜਾਣਗੇ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਸਮੂਹ ਪੱਤਰਕਾਰ ਸਾਥੀਆਂ ਨੂੰ ਜੀ ਆਇਆਂ ਕਹਿੰਦੇ ਹੋਏ ਹਮੇਸ਼ਾਂ ਪੂਰਨ ਸਹਿਯੋਗ ਦੀ ਆਸ ਕੀਤੀ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਸਮੂਹ ਸਾਥੀਆਂ ਦੇ ਸਹਿਯੋਗ ਨਾਲ ਜਲਦੀ ਹੱਲ ਕੱਢਿਆ ਜਾਵੇਗਾ ਅਤੇ ਕਿਸੇ ਵੀ ਪੱਤਰਕਾਰ ਸਾਥੀ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਬੱਬੂ, ਵਰੁਣ ਸ਼ਰਮਾ, ਸੁਰਿੰਦਰਪਾਲ ਸਿੰਘ ਸੋਢੀ, ਪਰਸਨ ਲਾਲ ਭੋਲਾ, ਅਸ਼ਵਨੀ ਜੋਸ਼ੀ, ਮਨੋਜ ਸ਼ਰਮਾ, ਜਰਨੈਲ ਸਿੰਘ ਗਿੱਲ, ਬਲਵਿੰਦਰ ਸਿੰਘ ਧਾਲੀਵਾਲ, ਰਾਜਬੀਰ ਸਿੰਘ, ਬਲਬੀਰ ਸਿੰਘ ਧੰਜੂ, ਮਲਕੀਤ ਕੌਰ, ਕੁਲਵਿੰਦਰ ਸਿੰਘ ਲਾਡੀ, ਪਵਨ ਕੁਮਾਰ ਪੰਮਾ, ਸਿਮਰਨਜੀਤ ਸਿੰਘ ਸੰਧੂ, ਸੱਤਪਾਲ ਕਾਲ਼ਾ, ਵਿੱਕੀ ਤਲਵੰਡੀ ਚੌਧਰੀਆਂ, ਨਿਰਮਲ ਹੈਪੀ, ਜਸਵਿੰਦਰ ਸੰਧਾ, ਲਵਪ੍ਰੀਤ ਖਿੰਡਾ, ਅਮਰਜੀਤ ਸਿੰਘ, ਗੁਰਵਿੰਦਰਜੀਤ ਸਮੇਤ ਵੱਡੀ ਗਿਣਤੀ ਵਿੱਚ ਪੱਤਰਕਾਰ ਸਾਥੀ ਹਾਜ਼ਰ ਸਨ।
ਫੋਟੋ ਕੈਪਸ਼ਨ - ਪ੍ਰੈੱਸ ਕਲੱਬ ਵਿਖੇ ਮੁਖ ਮਹਿਮਾਨ ਸੁਰਜੀਤ ਸਿੰਘ ਸ਼ੰਟੀ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਲਖਵੀਰ ਸਿੰਘ ਲੱਖੀ, ਚੇਅਰਮੈਨ ਬਲਵਿੰਦਰ ਸਿੰਘ ਲਾਡੀ, ਕਾਰਜਕਾਰੀ ਪ੍ਰਧਾਨ ਚਰਨਜੀਤ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਤੇ ਹੋਰ ਪੱਤਰਕਾਰ ਸਾਥੀ।