ਚੰਗੇ ਸਮਾਜ ਦੀ ਸਿਰਜਣਾ ਵਿਚ ਮੀਡੀਆ ਦਾ ਵੱਡਾ ਯੋਗਦਾਨ - ਡੋਗਰਾਂਵਾਲ ਸੁਲਤਾਨਪੁਰ ਲੋਧੀ 8 ਜੁਲਾਈ ( ਉਮ ਪ੍ਰਕਾਸ਼, ਸ਼ਰਨਜੀਤ ਸਿੰਘ
ਪੱਤਰਕਾਰ ਭਾਈਚਾਰਾ ਆਪਣੀ ਸੁਚੱਜੀ ਲੇਖਣੀ ਅਤੇ ਪਵਿੱਤਰ ਕਲਮ ਰਾਹੀਂ ਇਕ ਚੰਗੇ ਸਮਾਜ ਦੀ ਸਿਰਜਣਾ ਕਰਨ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਅੰਤਰਿੰਗ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੱਤਰਕਾਰਾਂ ਦੇ ਸਨਮਾਨ ਸਮਾਰੋਹ ਵਿੱਚ ਬੋਲਦਿਆਂ ਕਹੇ। ਉਨ੍ਹਾਂ ਕਿਹਾ ਕਿ ਪਾਵਨ ਨਗਰੀ ਸੁਲਤਾਨਪੁਰ ਲੋਧੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਹੈ ਜਿੱਥੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਨਤਮਸਤਕ ਹੁੰਦੀਆਂ ਹਨ ਅਤੇ ਆਪਣਾ ਜੀਵਨ ਸਫਲਾ ਕਰਦੀਆਂ ਹਨ। ਉਨ੍ਹਾਂ ਸਮੂਹ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪਾਵਨ ਧਰਤੀ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਡਿਆਈ ਨੂੰ ਸਮੁੱਚੀ ਦੁਨੀਆ ਵਿੱਚ ਪਹੁੰਚਾਇਆ ਹੈ ਜਿਸ ਨਾਲ ਦੇਸ਼ ਵਿਦੇਸ਼ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਿਚ ਅਥਾਹ ਸ਼ਰਧਾ ਜਾਗੀ ਹੈ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਗੁਰਾ ਸਿੰਘ ਮਾਨ, ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ ਵੱਲੋਂ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਸੁਲਤਾਨਪੁਰ ਲੋਧੀ (ਪ੍ਰੈਸ ਕਲੱਬ) ਦੇ ਨਵ ਨਿਯੁਕਤ ਪ੍ਰਧਾਨ ਲਖਵੀਰ ਸਿੰਘ ਲੱਖੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਾਰਜਕਾਰੀ ਪ੍ਰਧਾਨ ਚਰਨਜੀਤ ਸਿੰਘ ਢਿੱਲੋਂ, ਚੇਅਰਮੈਨ ਬਲਵਿੰਦਰ ਸਿੰਘ ਲਾਡੀ ਵੱਲੋਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਸਮੁੱਚੀ ਪ੍ਰੈੱਸ ਸ਼੍ਰੋਮਣੀ ਕਮੇਟੀ ਦੀ ਕਵਰੇਜ ਤਨਦੇਹੀ ਨਾਲ ਕਰੇਗੀ। ਇਸ ਮੌਕੇ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਕਾਰਜਕਾਰੀ ਪ੍ਰਧਾਨ ਚਰਨਜੀਤ ਸਿੰਘ ਢਿੱਲੋਂ, ਚੇਅਰਮੈਨ ਬਲਵਿੰਦਰ ਸਿੰਘ ਲਾਡੀ, ਸੀਨੀਅਰ ਵਾਈਸ ਪ੍ਰਧਾਨ ਜਤਿੰਦਰ ਸੇਠੀ, ਜਨਰਲ ਸਕੱਤਰ ਨਰੇਸ਼ ਹੈਪੀ, ਕੈਸ਼ੀਅਰ ਅਰਸ਼ਦੀਪ ਸਿੰਘ, ਵਾਈਸ ਪ੍ਰਧਾਨ ਅਰਵਿੰਦ ਪਾਠਕ , ਸੈਕਟਰੀ ਲਵਪ੍ਰੀਤ ਸਿੰਘ ਮੋਮੀ, ਸਰਪ੍ਰਸਤ ਅਜੀਤ ਸਿੰਘ ਬਾਜਵਾ, ਐਡਵਾਈਜ਼ਰ ਸ਼ਰਨਜੀਤ ਸਿੰਘ ਤਖਤਰ, ਗੁਰਵਿੰਦਰਪਾਲ ਸਿੰਘ ਕੰਡਾ, ਕੁਲਬੀਰ ਸਿੰਘ ਮਿੰਟੂ, ਸੁਰਿੰਦਰਪਾਲ ਸਿੰਘ ਸੋਢੀ, ਰਾਕੇਸ਼ ਕੁਮਾਰ, ਜਰਨੈਲ ਸਿੰਘ ਗਿੱਲ ਤਰਸੇਮ ਸਿੰਘ ਥਿੰਦ ਆਦਿ ਸਮੇਤ ਵੱਡੀ ਗਿਣਤੀ ਵਿੱਚ ਪੱਤਰਕਾਰ ਹਾਜ਼ਰ ਸਨ।