ਸੁਲਤਾਨਪੁਰ ਲੋਧੀ, 18 ਨਵੰਬਰ (ਚੌਧਰੀ, ਸ਼ਰਨਜੀਤ ਸਿੰਘ ਤਖਤਰ) ਪੰਜਾਬ ਦੇ ਪਹਿਲੇ ‘ਹਰੇ ਨਗਰ ਕੀਰਤਨ’ ਦੌਰਾਨ ਪੰਜ ਹਜ਼ਾਰ ਬੂਟਿਆਂ ਦਾ ਪ੍ਰਸ਼ਾਦ ਵੰਡਿਆ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਪਿੰਡ ਜਾਨੀਆ ਤੋਂ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਹੜ੍ਹ ਨਾਲ ਪ੍ਰਭਾਵਿਤ ਹੋਏ 16 ਪਿੰਡਾਂ ਵਿੱਚੋਂ ਦੀ ਹੁੰਦਾ ਹੋਇਆ ਪਵਿੱਤਰ ਵੇਈਂ ਦੇ ਕੰਢੇ ਕੰਢੇ ਨਿਰਮਲ ਕੁਟੀਆ ਸੁਲਨਤਾਪੁਰ ਲੋਧੀ ਵਿਖੇ ਪਹੁੰਚਿਆ।

B11 NEWS
By -
Tags: