ਐਸ ਡੀ ਚੈਰੀਟੇਬਲ ਹਸਪਤਾਲ ਵਿਖੇ ਅੱਖਾਂ ਦਾ ਤੇ ਮੈਡੀਕਲ ਚੈਕ ਅਪ ਕੈਂਪ ਲਗਾਇਆ ਗਿਆ
165 ਮਰੀਜ਼ਾਂ ਦੀ ਕੀਤੀ ਗਈ ਜਾਂਚ, 10 ਮਰੀਜ਼ਾਂ ਦੇ ਅੱਖਾਂ ਦੇ ਆਪਰੇਸ਼ਨ ਕੀਤੇ ਗਏ
ਸੁਲਤਾਨਪੁਰ ਲੋਧੀ,10 ਮਾਰਚ, ਲਾਡੀ, ੳ.ਪੀ,ਚੌਧਰੀ,
ਐਸਡੀ ਚੈਰੀਟੇਬਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਐਸਡੀ ਸਭਾ ਦੇ ਪ੍ਰਧਾਨ ਰਕੇਸ਼ ਕੁਮਾਰ ਧੀਰ ਦੀ ਅਗਵਾਈ ਹੇਠ ਅੱਖਾਂ ਦਾ ਮੁਫਤ ਚੈਕ ਅਪ ਅਤੇ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਅੱਖਾਂ ਦੇ ਰੋਗਾਂ ਦੇ ਮਾਹਰ ਡਾਕਟਰ ਨਿਤਿਨ ਪੁਰੀ ਅਤੇ ਉਹਨਾਂ ਦੀ ਟੀਮ ਵੱਲੋਂ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਮੁਫਤ ਚੈੱਕਅਪ ਕੀਤੀ ਗਈ ਅਤੇ ਉਹਨਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਜਨਰਲ ਅਤੇ ਔਰਤਾਂ ਦੇ ਰੋਗਾਂ ਦੇ ਮਾਹਰ ਡਾਕਟਰ ਮੀਨੂੰ ਪ੍ਰਪਾਨ, ਹੋਮਿਓਪੈਥਿਕ ਡਾਕਟਰ ਦਮਨ ਕਾਲੀਆ ਅਤੇ ਡਾਕਟਰ ਬੰਟੀ ਸਿੰਘ ਫਿਜੀਓਥੈਰਪਿਸਟ ਵੱਲੋਂ ਵੀ ਮਰੀਜ਼ਾਂ ਦੀ ਜਾਂਚ ਕੀਤੀ ਗਈ। ਪ੍ਰਧਾਨ ਰਕੇਸ਼ ਕੁਮਾਰ ਧੀਰ ਨੇ ਦੱਸਿਆ ਕਿ ਅੱਜ ਕੁੱਲ 165 ਮਰੀਜ਼ਾਂ ਦੀ ਜਾਂਚ ਕੀਤੀ ਗਈ। ਉਹਨਾਂ ਦੱਸਿਆ ਕਿ ਅੱਖਾਂ ਦੇ ਆਪਰੇਸ਼ਨ ਲਈ 50 ਮਰੀਜ਼ਾਂ ਦੀ ਸ਼ਨਾਖਤ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਆਪਰੇਸ਼ਨ ਅੱਜ ਐਸ ਡੀ ਚੈਰੀਟੇਬਲ ਹਸਪਤਾਲ, ਸੁਲਤਾਨਪੁਰ ਲੋਧੀ ਵਿਖੇ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਚਿੱਟੇ ਮੋਤੀਏ ਦਾ ਆਪਰੇਸ਼ਨ ਦੂਰਬੀਨ ਤੇ ਲੇਜਰ ਤਕਨੀਕ ਰਾਹੀਂ ਬਿਨਾਂ ਟੀਕਾ, ਟਾਂਕਾ ਅਤੇ ਬਿਨਾਂ ਦਰਦ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਆਰਥਿਕ ਤੇ ਕਮਜ਼ੋਰ ਮਰੀਜ਼ਾਂ ਦੇ ਅੱਖਾਂ ਦੇ ਆਪਰੇਸ਼ਨ ਉਹ ਖੁਦ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਮੁਫਤ ਕਰਵਾਏ ਜਾਣਗੇ।
ਇਸ ਮੌਕੇ ਵਿਜੇ ਕੁਮਾਰ ਧੀਰ, ਉਮਾ ਦੱਤ ਸ਼ਰਮਾ, ਰਜੀਵ ਸ਼ਰਮਾ, ਸ਼ਕਤੀ ਭਾਰਦਵਾਜ਼, ਸਭਾ ਦੇ ਮੈਂਬਰਾਨ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।