*ਕਾਂਗਰਸ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਪਰਿਵਾਰ ਚ ਹੋਇਆ ਮੁੜ ਵੱਡਾ ਵਾਧਾ*
*50 ਤੋਂ ਵੱਧ ਪਰਿਵਾਰ ਹੋਏ ਕਾਂਗਰਸ ਦੇ ਵਿੱਚ ਸ਼ਾਮਿਲ*
ਸੁਲਤਾਨਪੁਰ ਲੋਧੀ 25ਮਾਰਚ,( ਲਾਡੀ, ਉ.ਪੀ ਚੌਧਰੀ) ਕਾਂਗਰਸ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਪਿੰਡ ਮੁੱਲਾਂਕਾਲਾਂ ਵਿੱਚ ਪਾਰਟੀ ਦੇ ਵਰਕਰਾਂ ਸਮੇਤ ਵੱਡਾ ਇਕੱਠ ਕਰ ਕਾਂਗਰਸ ਪਰਿਵਾਰ ਚ ਮੁੜ ਵੱਡਾ ਵਾਧਾ ਕੀਤਾ ਗਿਆ। ਨਵਤੇਜ ਸਿੰਘ ਚੀਮਾ ਵੱਲੋਂ 50 ਤੋਂ ਵਧੇਰੇ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਚ ਸ਼ਾਮਿਲ ਕਰ ਪਾਰਟੀ ਦੀ ਨੀਂਹ ਨੂੰ ਮਜ਼ਬੂਤ ਕੀਤਾ ਗਿਆ।ਇਸ ਦੌਰਾਨ ਨਵਤੇਜ ਚੀਮਾ ਨੇ ਕਿਹਾ ਕਿ ਉਹ ਦਿਨ ਰਾਤ ਪਾਰਟੀ ਦੀ ਸੇਵਾ ਦੇ ਵਿੱਚ ਲੱਗੇ ਹੋਏ ਹਨ ਅਤੇ ਹਰ ਪਿੰਡ ਹਰ ਘਰ ਜਾ ਕੇ ਉਹ ਪਾਰਟੀ ਦਾ ਪ੍ਰਚਾਰ ਕਰਦੇ ਹੋਇਆ ਆਪਣੇ ਪਰਿਵਾਰ ਦੇ ਵਿੱਚ ਲਗਾਤਾਰ ਵਾਧਾ ਕਰਦੇ ਆ ਰਹੇ ਹਨ। ਸੁਲਤਾਨਪੁਰ ਲੋਧੀ ਤੋਂ ਅਜਾਦ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਤੰਜ ਕੱਸ ਗਿਆ ਹੋਇਆ ਨਵਤੇਜ ਚੀਮਾ ਨੇ ਕਿਹਾ ਕਿ ਉਨਾਂ ਵੱਲੋਂ ਕਰਵਾਇਆ ਵਿਕਾਸ ਪਿਛਲੇ ਸਾਢੇ ਤਿੰਨ ਸਾਲ ਤੋਂ ਉੱਥੇ ਦਾ ਉੱਥੇ ਹੀ ਖੜਾ ਹੋਇਆ ਹੈ , ਚਾਹੇ ਉਹ ਸਰਕਾਰ ਦੇ ਨੁਮਾਇੰਦੇ ਹੋਣ ਜਾਂ ਮੌਕੇ ਦਾ ਵਿਧਾਇਕ ਹੋਵੇ ਕਿਸੇ ਦੇ ਵੱਲੋਂ ਵਿਕਾਸ ਦੇ ਨਾਮ ਤੇ ਕੁਝ ਵੀ ਨਹੀਂ ਕਰਵਾਇਆ ਗਿਆ। ਉਹਨਾਂ ਨੇ ਕਿਹਾ ਕਿ ਲੋਕਾਂ ਨੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਤੰਗ ਆ ਕੇ ਮੁੜ ਤੋਂ ਕਾਂਗਰਸ ਪਾਰਟੀ ਦੇ ਨਾਲ ਜੁੜਨਾ ਸ਼ੁਰੂ ਕਰ ਦਿੱਤਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਆਉਣ ਵਾਲੇ ਸਮੇਂ ਦੇ ਵਿੱਚ ਸਰਕਾਰ ਵੀ ਕਾਂਗਰਸ ਪਾਰਟੀ ਦੀ ਹੀ ਹੋਵੇਗੀ। ਉਹਨਾਂ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਵਿਕਾਸ ਦੀ ਤਾਂ ਕੋਈ ਗੱਲ ਨਹੀਂ ਕਰ ਰਿਹਾ ਸਿਰਫ ਗੱਲਾਂ ਦੇ ਨਾਲ ਹੀ ਟਾਈਮ ਪਾਸ ਕੀਤਾ ਜਾ ਰਿਹਾ ਹੈ ਅਤੇ ਇਸ ਬਾਰੇ ਲੋਕਾਂ ਨੂੰ ਵੀ ਚੰਗੀ ਤਰ੍ਹਾਂ ਪਤਾ ਹੈ ਕਿ ਹੁਣ ਆਉਣ ਵਾਲਾ ਟਾਈਮ ਕਾਂਗਰਸ ਪਾਰਟੀ ਦਾ ਹੈ ਅਤੇ ਉਹਨਾਂ ਨੇ ਕਾਂਗਰਸ ਪਾਰਟੀ ਦੇ ਨਾਲ ਜੁੜਨਾ ਸ਼ੁਰੂ ਕਰ ਦਿੱਤਾ ਹੈ ਅਤੇ ਹੁਣ ਉਹ ਸਮਾਂ ਬਹੁਤ ਨੇੜੇ ਹੈ ਜਦੋਂ ਕਾਂਗਰਸ ਪਾਰਟੀ ਅਸਮਾਨ ਦੀ ਬੁਲੰਦੀ ਨੂੰ ਛੂਹੇਗੀ।
ਕਾਂਗਰਸ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਪਰਿਵਾਰ ਚ ਹੋਇਆ ਮੁੜ ਵੱਡਾ ਵਾਧਾ**50 ਤੋਂ ਵੱਧ ਪਰਿਵਾਰ ਹੋਏ ਕਾਂਗਰਸ ਦੇ ਵਿੱਚ ਸ਼ਾਮਿਲ*
By -
March 25, 2025