ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਅਤੇ 'ਆਪ' ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਨੇ ਲੁਧਿਆਣਾ ਪੱਛਮੀ ਦੇ ਜਵਾਹਰ ਨਗਰ ਅਤੇ ਹੈਬੋਵਾਲ ਵਿਖੇ ਲੋਕ ਮਿਲਣੀ ਪ੍ਰੋਗਰਾਮ 'ਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਮਿਲ ਕੇ ਉਹਨਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕੀਤਾ।
ਲੋਕਾਂ ਨਾਲ਼ ਕੀਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦੇਵਾਂਗੇ, ਸਰਕਾਰਾਂ ਦਾ ਜੋ ਲੋਕਾਂ ਪ੍ਰਤੀ ਫ਼ਰਜ਼ ਹੁੰਦਾ ਹੈ ਉਹ ਅਸੀਂ ਨਿਭਾ ਰਹੇ ਹਾਂ। ਉਹਨਾਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਮੇਸ਼ਾ ਤਤਪਰ ਰਹਾਂਗੇ।