ਜ਼ਿਲ੍ਹਾ ਕਪੂਰਥਲਾ ਦੇ 14 ਸਰਕਾਰੀ ਸਕੂਲਾਂ ’ਚ 80 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਪੰਜਾਬ ਸਰਕਾਰ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਕੂਲਾਂ ਦੀ ਬਦਲੀ ਜਾ ਰਹੀ ਨੁਹਾਰ- ਰਾਜ ਕੁਮਾਰ ਚੱਬੇਵਾਲ

B11 NEWS
By -
  ਸੁਲਤਾਨਪੁਰ ਲੋਧੀ 19 ਅਪ੍ਰੈਲ (ਲਾਡੀ,ਦੀਪ ਚੌਧਰੀ,ੳ.ਪੀ ਚੌਧਰੀ)
ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਨੂੰ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਕੜੀ ਵਜੋਂ ਅੱਜ ਜ਼ਿਲ੍ਹਾ ਕਪੂਰਥਲਾ ਦੇ 14 ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 80 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ ਕੀਤੇ ਗਏ। 
ਵਿਧਾਨ ਸਭਾ ਹਲਕਾ ਫਗਵਾੜਾ ਵਿਖੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਵਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 13.80 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਸੰਸਦ ਮੈਂਬਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੌਲੀ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਾਧੂ ਕਲਾਸ ਰੂਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌਲੀ 3.80 ਲੱਖ ਰੁਪਏ ਦੀ ਬੁਨਿਆਦੀ ਢਾਂਚੇ ’ਚ ਸੁਧਾਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਤ ਪੁਰ ਜੱਟਾਂ ਵਿਖੇ 3.40 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਚਾਰਦੀਵਾਰੀ ਅਤੇ 1.60 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਸਪੋਰਟਸ ਟਰੈਕ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਭੰਗੂ ਕੀ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਈ ਨਵੀਂ ਚਾਰਦੀਵਾਰੀ ਦੇ ਕੰਮ ਦਾ ਉਦਘਾਟਨ ਕੀਤਾ ਗਿਆ।
 
ਇਸ ਮੌਕੇ ਵੱਖ-ਵੱਖ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮਾਂ ਮੌਕੇ ਪ੍ਰਭਾਵਸ਼ਾਲੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਦੀ ਉਚ ਕੋਈ ਦੀਆਂ ਸਿੱਖਿਆ ਸੰਸਥਾਵਾਂ ਤੋਂ ਸਿਖਲਾਈ ਪ੍ਰਦਾਨ ਕੀਤੀ ਗਈ ਹੈ। 
 
ਇਸ ਤਰ੍ਹਾਂ ਚੇਅਰਮੈਨ ਪੰਜਾਬ ਰਾਜ ਗੁਦਾਮ ਨਿਗਮ ਗੁਰਦੇਵ ਸਿੰਘ ਲਾਖਣਾਂ ਵਲੋਂ ਵੀ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਕਰਾਰ ਖਾਂ ਵਿਖੇ 9.51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਾਧੂ ਕਲਾਸ ਰੂਮ ਅਤੇ 5.5 ਲੱਖ ਰੁਪਏ ਨਾਲ ਉਸਾਰੀ ਗਈ ਨਵੀਂ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਵਡਾਲਾਂ ਕਲਾਂ ਵਿਖੇ 12.80 ਲੱਖ ਰੁਪਏ ਦੀ ਲਾਗਤ ਨਾਲ ਤਿਆਰੀ ਹੋਈ ਤਿਆਰ ਹੋਈ ਸਾਇੰਸ ਲੈਬ ਅਤੇ ਹੋਰ ਵਿਕਾਸ ਕਾਰਜਾਂ, ਸਰਕਾਰੀ ਹਾਈ ਸਕੂਲ ਧਾਲੀਵਾਲ ਦੋਨਾ ਵਿਖੇ 1.40 ਲੱਖ ਨਾਲ ਹੋਏ ਮੁਕੰਮਲ ਦੇ ਕਾਰਜਾਂ, ਸਰਕਾਰੀ ਪ੍ਰਾਇਮਰੀ ਸਕੂਲ ਧਾਲੀਵਾਲ ਵਿਖੇ 3.40 ਲੱਖ ਰੁਪਏ ਨਾਲ ਨਵੀਂ ਚਾਰਦੀਵਾਰੀ ਤੇ ਮੁਰੰਮਤ ਦੇ ਕਾਰਜਾਂ, ਸਰਕਾਰੀ ਪ੍ਰਾਇਮਰੀ ਸਕੂਲ ਮਨਸੂਰਵਾਲ ਦੋਨਾ ਵਿਖੇ 5 ਲੱਖ ਨਾਲ ਉਸਾਰੀ ਗਈ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਨਸੂਰਵਾਲ ਦੋਨਾ ਦਿਹਾਤੀ ਵਿਖੇ 9.55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਾਧੂ ਕਲਾਸ ਰੂਮ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। 

 ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਸੱਜਣ ਸਿੰਘ ਚੀਮਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੈਦੋ ਭੁਲਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬੁਲਾਣਾ, ਸਰਕਾਰੀ ਪ੍ਰਾਇਮਰੀ ਸਕੂਲ ਜਲਾਲ ਬੁਲਾਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈੜਾ ਦੋਨਾ ਵਿਖੇ ਲਗਭਗ 24 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਚਾਰਦੀਵਾਰੀ, ਸਪੋਟਰਸ ਟਰੈਕ ਆਦਿ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।  

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਕੂਲਾਂ ਅੰਦਰ ਐਡੀਸ਼ਨਲ ਕਲਾਸ ਰੂਮਾਂ , ਸਾਇੰਸ ਲੈਬਾਂ , ਸਪੋਰਟਸ ਟਰੈਕਾਂ ਤੇ ਚਾਰਦੀਵਾਰੀ ਦੀ ਉਸਾਰੀ ਦੇ ਕੰਮ ਕੀਤੇ ਗਏ ਹਨ । 

ਇਸ ਮੌਕੇ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ , ਬੁਲਾਰੇ ਹਰਜੀ ਮਾਨ , ਮੇਅਰ ਰਾਮਪਾਲ ਉੱਪਲ , ਜੁਆਇੰਟ ਸਕੱਤਰ ਗੁਰਪਾਲ ਸਿੰਘ ਇੰਡੀਅਨ , ਸਾਇੰਸ ਟੈਕਨਾਲੌਜੀ ਬੋਰਡ ਦੇ ਮੈਂਬਰ ਕੰਵਰ ਇਕਬਾਲ ਸਿੰਘ , ਚੇਅਰਮੈਨ ਜਗਜੀਤ ਸਿੰਘ , ਪ੍ਰਿੰਸੀਪਲ ਖੈੜਾ ਦੋਨਾ ਸਕੂਲ ਅਨੁਰਾਗ ਭੱਲਾ , ਤੇ ਹੋਰ ਹਾਜ਼ਰ ਸਨ ।