ਸੁਲਤਾਨਪੁਰ ਲੋਧੀ 7ਅਪ੍ਰੈਲ(ਲਾਡੀ,ਦੀਪਚੌਧਰੀ,ੳ.ਪੀ.ਚੌਧਰੀ)
ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਗੁਰਮੀਤ ਸਿੰਘ ਖੁਡੀਆ ਖੇਤੀਬਾੜੀ ਮੰਤਰੀ ਪੰਜਾਬ ਦੀ ਗਤੀਸ਼ੀਲ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਦੀ ਕੜੀ ਵਜੋਂ ਅਤੇ ਜਸਵੰਤ ਸਿੰਘ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਰਹਿਨੁਮਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲਾ ਕਪੂਰਥਲਾ ਵੱਲੋਂ ਆਤਮਾ ਦੇ ਸਹਿਯੋਗ ਨਾਲ 9 ਅਪ੍ਰੈਲ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਇੰਮਪੀਰੀਅਲ ਕੈਸਲ ਤਲਵੰਡੀ ਚੌਧਰੀਆਂ ਰੋਡ ਸੁਲਤਾਨਪੁਰ ਲੋਧੀ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਵਿਕਾਸ ਅਫਸਰ ਡਾ ਜਸਪਾਲ ਸਿੰਘ ਨੇ ਦੱਸਿਆ ਕਿ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਵਿੱਚ ਸੱਜਣ ਸਿੰਘ ਚੀਮਾ ਅਰਜਨਾ ਅਵਾਰਡੀ ਚੇਅਰਮੈਨ ਨਗਰ ਸੁਧਾਰ ਟਰੱਸਟ ਕਪੂਰਥਲਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਰਾ ਕੈਂਪ ਦਾ ਸ਼ੁਭ ਉਦਘਾਟਨ ਕਰਨਗੇ ਅਤੇ ਨਰਿੰਦਰ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ (ਪੀਪੀ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕੈਂਪ ਦੀ ਪ੍ਰਧਾਨਗੀ ਕਰਨਗੇ। ਪਰਮਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਨੇ ਦੱਸਿਆ ਕਿ ਇਸ ਮੌਕੇ ਵਿਸ਼ਾਲ ਪ੍ਰਦਰਸ਼ਨੀ ਲਗਾਈ ਜਾਵੇਗੀ ਜਿਸ ਵਿੱਚ ਨਵੀਂ ਖੇਤੀ ਮਸ਼ੀਨਰੀ, ਨਵੇਂ ਖੇਤੀ ਬੀਜਾਂ ਅਤੇ ਬੂਟਿਆਂ ਸਬੰਧੀ ਜਾਣਕਾਰੀ ਮਹੱਈਆ ਕੀਤੀ ਜਾਵੇਗੀ। ਇਸ ਵਿੱਚ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਮਾਹਿਰ ਉਚੇਚੇ ਤੌਰ ਦੇ ਪਹੁੰਚ ਰਹੇ ਹਨ ਸਮੂਹ ਕਿਸਾਨ ਵੀਰਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਸੱਦਾ ਦਿੱਤਾ ਜਾਂਦਾ ਕਿ ਇਸ ਮੌਕੇ ਤੇ ਪਹੁੰਚ ਕੇ ਮਾਹਿਰਾਂ ਦੇ ਵਿਚਾਰ ਸੁਣੋ। ਮੁਖ ਖੇਤੀਬਾੜੀ ਅਫ਼ਸਰ ਡਾ ਐਚਪੀ ਐਸ ਭਰੋਤ ਅਤੇ ਡਾਕਟਰ ਸੁਖਦੇਵ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ ਵੱਲੋਂ ਅੱਜ ਬਲਾਕ ਖੇਤੀਬਾੜੀ ਦਫਤਰ ਵਿਖੇ ਸਮੂਹ ਸਟਾਫ ਨਾਲ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀ ਸਬੰਧੀ ਮੀਟਿੰਗ ਕੀਤੀ ਅਤੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ ਲਿਆ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ ਐਚਪੀ ਐਸ ਭਰੋਤ ਵੱਲੋਂ ਸਮੂਹ ਇਲਾਕਾ ਨਿਵਾਸੀਆਂ, ਅਗਾਂਹਵਧੂ ਕਿਸਾਨਾਂ ਨੂੰ ਇਸ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਵਿੱਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਤਾਂ ਜੋ ਖੇਤੀ ਮਾਹਿਰਾਂ ਦੀਆਂ ਖੇਤੀ ਸਬੰਧੀ ਨਵੀਆਂ ਤਕਨੀਕਾਂ, ਖੇਤੀ ਮਸ਼ੀਨਰੀ ਸਬੰਧੀ ਜਾਣਕਾਰੀ ਅਤੇ ਹੋਰ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਸਬੰਧੀ ਵਿਚਾਰ ਗ੍ਰਹਿਣ ਕੀਤੇ
ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ 9 ਨੂੰ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀ ਸਬੰਧੀ ਤਿਆਰੀਆਂ ਮੁਕੰਮਲ-ਡਾ ਭਰੋਤ
By -
April 07, 2025