ਸੁਖਬੀਰ ਸਿੰਘ ਬਾਦਲ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ

B11 NEWS
By -
ਸੁਖਬੀਰ ਸਿੰਘ ਬਾਦਲ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ
ਸੁਲਤਾਨਪੁਰ ਲੋਧੀ 12 ,ਅਪ੍ਰੈਲ, (ਲਾਡੀ ,ਦੀਪ ਚੌਧਰੀ, ਓਪੀ ਚੌਧਰੀ)  ਸੁਖਬੀਰ ਸਿੰਘ ਬਾਦਲ ਨੂੰ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਸ਼੍ਰੋਮਣੀ ਕਮੇਟੀ ਕੰਪਲੈਕਸ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਡੈਲੀਗੇਟ ਇਜਲਾਸ ਵਿਚ ਇਹ ਚੋਣ ਕੀਤੀ ਗਈ।
ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦਾ ਨਾਂ ਪੇਸ਼ ਕੀਤਾ ਜਿਸਦੀ ਤਾਈਦ ਦਿੱਲੀ ਦੇ ਆਗੂ ਪਰਮਜੀਤ ਸਿੰਘ ਸਰਨਾ ਨੇ ਕੀਤੀ ਜਦੋਂ ਕਿ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਤਾਈਦ ਦੀ ਮਜੀਦ ਕੀਤੀ। ਮੁੱਖ ਚੋਣ ਅਫਸਰ ਗੁਲਜ਼ਾਰ ਸਿੰਘ ਰਣੀਕੇ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਚੋਣ ਵਿਚ ਜੇਤੂ ਕਰਾਰ ਦਿੱਤਾ