ਬੇਬੇ ਨਾਨਕੀ ਜੀ ਦੇ ਜਨਮ ਉਤਸਵ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਵਾਈ ਵੱਖ ਵੱਖ ਥਾਵਾਂ ‘ਤੇ ਸੰਗਤਾਂ ਦਾ ਕੀਤਾ ਸਵਾਗਤ ਤੇ ਲਗਾਏ ਲੰਗਰ 

B11 NEWS
By -
ਸੁਲਤਾਨਪੁਰ ਲੋਧੀ 3 ਅਪ੍ਰੈਲ( ਲਾਡੀ, ਦੀਪ ਚੌਧਰੀ, ਓਪੀ ਚੌਧਰੀ) ਜਗਤ ਗੁਰੂ ਸ੍ਰੀ ਗੁਰੁੂ ਨਾਨਕ ਦੇਵ ਜੀ ਦੇ ਵੱਡੇ ਭੈਣ ਬੇਬੇ ਨਾਨਕੀ ਜੀ ਦੇ 561ਵੇਂ ਜਨਮਉਤਸਵ ਮੌਕੇ ਮਹਾਨ ਨਗਰ ਕੀਰਤਨ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਅਰੰਭਤਾ ਦੀ ਅਰਦਾਸ ਭਾਈ ਤਰਸੇਮ ਸਿੰਘ ਵੱਲੋਂ ਕੀਤੀ ਗਈ।
ਇਸ ਵਿਸ਼ਾਲ ਨਗਰ ਕੀਰਤਨ ਮੌਕੇ ਵੱਡੀ ਤਦਾਦ ਵਿੱਚ ਸੰਗਤਾਂ ਨੇ ਹਾਜਰੀਆਂ ਭਰੀਆਂ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ। ਹਿੰਦੁਸਤਾਨ ਬੈਂਡ ਵੱਲੋਂ ਧਾਰਮਿਕ ਧੁੰਨਾਂ ਬਿਖੇਰਦਾ ਹੋਇਆ ਸਮੁੱਚਾ ਨਗਰ ਕੀਰਤਨ ਨਾਨਕਮਈ ਹੋ ਗਿਆ। ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬੇਬੇ ਨਾਨਕੀ ਜੀ ਤੋਂ ਪ੍ਰਾਰੰਭ ਹੋ ਕੇ  ਸਥਾਨਕ ਮੁਹੱਲਾ ਸਿੱਖਾਂ, ਪੁਰਾਣੀ ਦਾਣਾ ਮੰਡੀ, ਰੇਲਵੇ ਰੋਡ, ਚੇਲਿਆਂ ਵਾਲਾ ਚੌਂਕ, ਸਦਰ ਬਜਾਰ, ਕਟੜਾ ਬਜਾਰ ਤੋ ਹੁੰਦਾ ਹੋਇਆ ਵਾਪਸ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਦਾ ਵੱਖ ਵੱਖ ਸਥਾਨਾਂ ਤੇ ਫੁੱਲਾਂ ਦੀ ਵਰਖਾ ਕਰਕੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਮਾਰਗ ਵਿੱਚ ਵੱਖ ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ। ਇਸ ਮੌਕੇ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ਦੀ ਅਰੰਭਤਾ ਮੌਕੇ ਪਤਵੰਤਿਆਂ ਦਾ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਨਗਰ ਕੀਰਤਨ ਮੌਕੇ ਨਿਰਵੈਰ ਖਾਲਸਾ ਕੀਰਤਨੀ ਜਥਾ, ਮਾਤਾ ਸੁਲੱਖਣੀ ਸੇਵਾ ਸੁਸਾਇਟੀ,ਭਾਈ ਅਮਰਦੀਪ ਸਿੰਘ ਹਜੂਰੀ ਰਾਗੀ ਜਥਾ ਤੇ ਹੋਰ  ਸੇਵਾ ਸੁਸਇਟੀਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਮੀਰੀ ਪੀਰੀ ਗਤਕਾ ਅਖਾੜਾ ਦੇ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ।ਇਸ ਮੌਕੇ ਸੰਗਤਾਂ ਵਲੋਂ ਵੱਖ ਵੱਖ ਸਥਾਨਾਂ ‘ਤੇ ਵਿਸ਼ਾਲ ਲੰਗਰ ਲਗਾਏ ਗਏ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਸੰਤ ਗੁਰਮੇਜ ਸਿੰਘ ਸੈਦਰਾਣਾ ਸਾਹਿਬ ਵਾਲੇ, ਬਾਬਾ ਜਸਪਾਲ ਸਿੰਘ ਨੀਲਾ,ਚੇਅਰਮੈਨ ਤਰਲੋਚਨ ਸਿੰਘ ਚਾਨਾ ਯੂ ਕੇ, ਬੀਬੀ ਜਸਵੀਰ ਕੌਰ ਯੂ ਕੇ, ਮੈਨੇਜਰ ਗੁਰਦਿਆਲ ਸਿੰਘ ਯੂਕੇ, ਕਰਨਜੀਤ ਸਿੰਘ ਆਹਲੀ ਕਥਾਵਾਚਕ ਬੇਰ ਸਾਹਿਬ, ਪਰਮਿੰਦਰ ਸਿੰਘ ਖਾਲਸਾ, ਅਮਰਜੀਤ ਸਿੰਘ ਸ਼ਾਲਾਪੁਰ ਬੇਟ, ਮਾਸਟਰ ਪ੍ਰਭਦਿਆਲ ਸਿੰਘ, ਭਾਈ  ਜਤਿੰਦਰਪਾਲ ਸਿੰਘ,
ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਐਡੀਸ਼ਨਲ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਰਾਕੇਸ਼ ਕੁਮਾਰ ਨੀਟੂ ਪ੍ਰਧਾਨ ਸ਼ਿਵ ਮੰਦਿਰ ਚੌੜਾ ਖੂਹ, ਲਖਪਤ ਰਾਏ ਪ੍ਰਭਾਕਰ, ਗੁਰਜੰਟ ਸਿੰਘ ਸੰਧੂ ਸਾਬਕਾ ਚੇਅਰਮੈਨ, ਦਿਲਬਾਗ ਸਿੰਘ ਗਿੱਲ, ਕੌਂਸਲਰ ਰਜਿੰਦਰ ਸਿੰਘ,ਸੰਤਾ ਸਿੰਘ ਜੱਬੋਸੁਧਾਰ,ਭਾਈ ਤਰਸੇਮ ਸਿੰਘ, ਭਾਈ ਸਤਨਾਮ ਸਿੰਘ ਰਾਮੇ, ਭਾਈ ਗੁਰਮੇਲ ਸਿੰਘ ਭਾਗੋਰਾਈਆਂ, ਮਾਸਟਰ ਰਾਜੇਸ਼ ਕੁਮਾਰ, ਦਿਲਦਾਰ ਸਿੰਘ, ਸਰਵਣ ਸਿੰਘ,ਭਾਈ ਸਤਨਾਮ ਸਿੰਘ, ਡਾ ਗੁਰਦੀਪ ਸਿੰਘ, ਭਾਈ ਸਰਬਜੀਤ ਸਿੰਘ ਬੱਬੂ ਆਦਿ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਸੰਗਤਾਂ ਵੀ ਹਾਜ਼ਰ ਸਨ।